ਮੋਗਾ / ਭਵਨਦੀਪ ਸਿੰਘ ਪੁਰਬਾ
ਖੇਡਾਂ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਰੱਖਦੀਆਂ ਹਨ ਅਤੇ ਖੇਡਾਂ ਨਾਲ ਵਿਅਕਤੀ ਵਿੱਚ ਸਖਤ ਮਿਹਨਤ, ਮੁਕਾਬਲੇ ਦੀ ਭਾਵਨਾ, ਸਹਿਣਸ਼ੀਲਤਾ ਤੇ ਅਨੁਸ਼ਾਸਨ ਦੀ ਭਾਵਨਾਂ ਪੈਦਾ ਹੁੰਦੀ ਹੈ।
ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਪੰਜਾਬ ਜੱਥੇਦਾਰ ਤੋਤਾ ਸਿੰਘ ਨੇ ਅੱਜ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਖੇਡਾਂ ਨੂੰ ਪਿੰਡ ਪੱਧਰ ‘ਤੇ ਪ੍ਰਫੁੱਲਤ ਕਰਨ ਲਈ ਪੇਂਡੂ ਔਰਤਾਂ/ਮਰਦਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੇ ਮੈਂਬਰਾਂ ਲਈ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ•ਾਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਇਨਾਮਾਂ ਦੀ ਵੰਡ ਵੀ ਕੀਤੀ।
ਜੱਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਵਿਰਾਸਤੀ ਖੇਡਾਂ ਨੂੰ ਜੀਵਤ ਰੱਖਣ ਲਈ ਹਰ ਸਾਲ ਕਰੋੜਾਂ ਰੁਪਏ ਖਰਚ ਕਰਕੇ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਕਰਵਾਏ ਜਾਂਦੇ ਹਨ। ਇਸ ਵਾਰ ਵੀ ਪੰਜਾਬ ਸਰਕਾਰ ਵੱਲੋਂ ਹਰ ਜ਼ਿਲ•ੇ ਅੰਦਰ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਅਤੇ ਇਸੇ ਹੀ ਲੜੀ ਤਹਿਤ ਜ਼ਿਲ•ੇ ਦੇ ਬਲਾਕ ਮੋਗਾ-1 ਦੇ ਪਿੰਡ ਤਲਵੰਡੀ ਭੰਗਰੀਆਂ ਵਿਖੇ ਵੀ ਬਲਾਕ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ ਹੈ। ਉਨ•ਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਚਾਇਤਾਂ ਨੂੰ ਨਸ਼ੇ ਦੇ ਖਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਦਾ ਪੂਰਣ ਤੌਰ ‘ਤੇ ਬਾਈਕਾਟ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਖੇਡਾਂ ਵਿਅਕਤੀ ਦੀ ਸਖਸ਼ੀਅਤ ਦੇ ਬਹੁ-ਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਦੀ ਆਪਣੀ ਖੇਡ ਨੀਤੀ ਹੈ, ਜਿਸ ਅਧੀਨ ਅੰਤਰ ਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦਿੱਤਾ ਜਾ ਰਿਹਾ ਹੈ।
ਇਸ ਟੂਰਨਾਮੈਂਟ ਦੌਰਾਨ ਕਬੱਡੀ ਲੜਕੀਆਂ ਲੈਂਡਮਾਰਕ ਕਲੱਬ ਮਹਿਣਾ ਨੇ ਪਹਿਲਾ ਸਥਾਨ ਹਾਸਲ ਕੀਤਾ। 400 ਮੀਟਰ ਦੌੜ ‘ਚ ਜਗਮੀਤ ਸਿੰਘ ਤਖਾਣਬੱਧ ਨੇ ਪਹਿਲਾ ਤੇ ਹਰਭਜਨ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਪੰਚਾਇਤ ਮੈਂਬਰਾਂ ਦੀ 100 ਮੀਟਰ ਦੌੜ ‘ਚ ਗੁਰਪਿੰਦਰ ਸਿੰਘ ਨੇ ਪਹਿਲਾ ਤੇ ਰਣਜੀਤ ਸਿੰਘ ਬਹੋਨਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ•ਾ ਪੰਚਾਇਤ ਅਫ਼ਸਰ ਛਤਰਪਾਲ ਸਿੰਘ ਬਰਾੜ, ਦਵਿੰਦਰਪਾਲ ਸਿੰਘ, ਜਸਰਾਜ ਸਿੰਘ ਸਰਪੰਚ, ਜਸਵੰਤ ਸਿੰਘ ਪੰਚਾਇਤ ਅਫ਼ਸਰ, ਰਾਜਵੀਰ ਦਾਸ, ਜੋਗਿੰਦਰ ਸਿੰਘ, ਸੁਖਬੀਰ ਸਿੰਘ ਡਾਲਾ, ਅਮਰਿੰਦਰ ਸਿੰਘ ਪੰਚ, ਅਮਰ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ ਗੁਰਚਰਨ ਸਿੰਘ ਨੰਬਰਦਾਰ, ਅਤੇ ਸਰਪੰਚ ਕੁਲਦੀਪ ਸਿੰਘ ਆਦਿ ਹਾਜ਼ਰ ਸਨ।