ਮਾਝਾ (ਅੰਮ੍ਰਿਤਸਰ, ਗੁਰਦਾਸਪੁਰ, ਤਰਨ-ਤਾਰਨ )
——————————————————————–
ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫ਼ੁੱਲਤ ਕਰਨ ਲਈ ਡਾ.ਉਬਰਾਏ ਦਾ ਵੱਡਾ ਉਪਰਾਲਾ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨਾਂ ਕੌਮੀ ਕਾਨਫਰੰਸ ਕੱਲ੍ਹ ਤੋਂ
ਅੰਮ੍ਰਿਤਸਰ/ 20 ਫ਼ਰਵਰੀ 2025/ ਭਵਨਦੀਪ ਸਿੰਘ ਪੁਰਬਾ
ਲੋੜਵੰਦਾਂ ਦੀ ਮਦਦ ਲਈ ਹਮੇਸ਼ਾਂ ਸਭ ਤੋਂ ਅੱਗੇ ਹੋ ਕੇ ਮਸਾਲੀ ਸੇਵਾ ਕਾਰਜ ਨਿਭਾਉਣ ਤੋਂ ਇਲਾਵਾ ਪੇਂਡੂ ਅਤੇ ਦੂਰ ਦੁਰਾਡੇ ਦੇ ਖੇਤਰਾਂ ਦੀ ਸਮਾਜਿਕ ਤੇ ਆਰਥਿਕ ਤਬਦੀਲੀ ਨੂੰ ਸਮਰਪਿਤ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਟਰੱਸਟ ਦੇ ਬਾਨੀ ਪ੍ਰੋ: (ਡਾ.) ਐਸ.ਪੀ. ਸਿੰਘ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਸੰਨੀ ਉਬਰਾਏ ਵਿਵੇਕ ਸਦਨ, ਐਡਵਾਂਸ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼, ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨਾਂ ਕੌਮੀ ਕਾਨਫਰੰਸ ਕਰਵਾਈ ਜਾ ਰਹੀ ਹੈ। ”ਸਮਕਾਲੀ ਪੰਜਾਬੀ ਅਧਿਐਨ ਅਤੇ ਖੋਜ: ਪ੍ਰਤਿਭਾ, ਦ੍ਰਿਸ਼ਟੀ ਅਤੇ ਭਵਿੱਖਲੀ ਦਿਸ਼ਾ” ਵਿਸ਼ੇ ਤੇ 21 ਤੋਂ 23 ਫ਼ਰਵਰੀ ਤੱਕ ਚੱਲਣ ਵਾਲੀ ਇਸ ਕੌਮੀ ਕਾਨਫਰੰਸ ਬਾਰੇ ਜਾਣਕਾਰੀ ਦਿੰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਇਸ ਕਾਨਫਰੰਸ ਦਾ ਮੁੱਖ ਉਦੇਸ਼ ਪੰਜਾਬੀ ਸਾਹਿਤ ਵਿੱਚ ਆ ਰਹੀਆਂ ਨਵੀਆਂ ਧਰਾਵਾਂ, ਆਧੁਨਿਕ ਸਮਾਜ ਵਿੱਚ ਪੰਜਾਬੀ ਭਾਸ਼ਾ ਦੀ ਸਥਿਤੀ, ਮੀਡੀਆ ਅਤੇ ਟੈਕਨੋਲੋਜੀ ਦੀ ਭਾਸ਼ਾ ਤੇ ਸੰਸਕ੍ਰਿਤੀ ਉੱਤੇ ਅਸਰ, ਵਿਦਿਆਰਥੀਆਂ ਅਤੇ ਖੋਜੀਆਂ ਵੱਲੋਂ ਨਵੇਂ ਖੋਜ ਮਾਪਦੰਡ, ਪੰਜਾਬੀ ਭਾਸ਼ਾ ਦੇ ਸੰਰਖਣ ਲਈ ਨਵੀਆਂ ਨੀਤੀਆਂ ਤੋਂ ਇਲਾਵਾ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬੀ ਦੀ ਪਹਿਚਾਣ ਨੂੰ ਹੋਰ ਵਧਾਉਣਾ ਹੈ। ਉਨਾਂ ਇਹ ਵੀ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਦਿੱਲੀ ਯੂਨੀਵਰਸਿਟੀ ਦਿੱਲੀ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਜੰਮੂ ਯੂਨੀਵਰਸਿਟੀ ਜੰਮੂ, ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ, ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਤੇ ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਵਿਸ਼ਾ ਮਾਹਿਰ, ਵਿਦਵਾਨ ਤੇ ਖ਼ੋਜੀ ਵਿਦਿਆਰਥੀ ਭਾਗ ਲੈਣਗੇ।
ਉਨ੍ਹਾਂ ਦੱਸਿਆ ਕਿ ਕਾਨਫਰੰਸ ‘ਚ ਆਉਣ ਵਾਲੇ ਮਹਿਮਾਨਾਂ ਦੀ ਰਹਾਇਸ਼ ਤੇ ਖਾਣੇ ਦਾ ਪ੍ਰਬੰਧ ਟਰੱਸਟ ਵੱਲੋਂ ਕੀਤਾ ਜਾਵੇਗਾ। ਡਾ. ਉਬਰਾਏ ਅਨੁਸਾਰ ਇਹ ਕੌਮੀ ਕਾਨਫਰੰਸ ਅਕਾਦਮਿਕ ਵਿਅਕਤੀਆਂ, ਵਿਦਿਆਰਥੀਆਂ, ਲੇਖਕਾਂ ਤੇ ਖੋਜੀਆਂ ਨੂੰ ਅਜਿਹਾ ਮੰਚ ਪ੍ਰਦਾਨ ਕਰੇਗੀ ਜਿੱਥੇ ਉਹ ਪੰਜਾਬੀ ਅਧਿਐਨ ਦੇ ਵਿਭਿੰਨ ਪਹਿਲੂਆਂ ਤੇ ਵਿਚਾਰ ਵਟਾਂਦਰਾ ਕਰ ਸਕਣਗੇ, ਜਿਸ ਨਾਲ ਪੰਜਾਬੀ ਖੋਜ ਅਤੇ ਅਧਿਐਨ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ।
——————————————————————–
ਡਾ. ਉਬਰਾਏ ਨੇ ਸਰਬੱਤ ਦਾ ਭਲਾ ਟਰੱਸਟ ਰਾਹੀਂ ਸ਼ੁਰੂ ਕੀਤੀ ਨਿਵੇਕਲੀ ਸੇਵਾ
ਹਵਾਈ ਅੱਡੇ ਤੇ ਆਉਣ ਵਾਲੇ ਮ੍ਰਿਤਕ ਸਰੀਰਾਂ ਤੇ ਬਿਮਾਰਾਂ ਨੂੰ ਘਰ ਤੱਕ ਪਹੁੰਚਣ ਦਾ ਚੁੱਕਿਆ ਜਿੰਮਾ
ਅੰਮ੍ਰਿਤਸਰ/ 07 ਫ਼ਰਵਰੀ 2025/ ਭਵਨਦੀਪ ਸਿੰਘ ਪੁਰਬਾ
ਆਪਣੇ ਮਿਸਾਲੀ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਨੇ ਇੱਕ ਵਾਰ ਮੁੜ ਨਿਵੇਕਲੀ ਪਹਿਲ ਕਰਦਿਆਂ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮਿਤ੍ਰਕ ਸਰੀਰਾਂ ਅਤੇ ਬਿਮਾਰ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਐਂਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਅੱਜ ਡਾ.ਉਬਰਾਏ ਵੱਲੋਂ ਉਕਤ ਐਂਬੂਲੈਂਸ ਨੂੰ ਟਰੱਸਟ ਦੀ ਅੰਮ੍ਰਿਤਸਰ ਇਕਾਈ ਨੂੰ ਸੌਂਪਿਆ ਗਿਆ। ਡਾ.ਉਬਰਾਏ ਵੱਲੋਂ ਇਹ ਮੁਫ਼ਤ ਐਂਬੂਲੈਂਸ ਸੇਵਾ ਤੀਸਰੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦੀ 450 ਸਾਲਾ ਗੁਰਤਾਗੱਦੀ ਨੂੰ ਸਮਰਪਿਤ ਕੀਤੀ ਗਈ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਡਾ.ਉਬਰਾਏ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਅਰਬ ਦੇਸ਼ਾਂ ਸਮੇਤ ਹੋਰਨਾਂ ਦੇਸ਼ਾਂ ਅੰਦਰ ਆਪਣੀ ਜਾਨ ਗਵਾਉਣ ਵਾਲੇ ਬਦਨਸੀਬ ਲੋਕਾਂ ਦੇ ਮਿਤ੍ਰਕ ਸਰੀਰ ਵਾਰਸਾਂ ਤੱਕ ਪਹੁੰਚਾਉਣ ਦੀ ਸੇਵਾ ਨਿਭਾਉਂਦਿਆਂ ਵੇਖਣ ਵਿੱਚ ਆਇਆ ਸੀ ਕਿ ਬਹੁਤ ਸਾਰੇ ਲੋੜਵੰਦ ਪਰਿਵਾਰ ਆਪਣੇ ਧੀਆਂ-ਪੁੱਤਾਂ ਦੇ ਮ੍ਰਿਤਕ ਸਰੀਰ ਘਰ ਲੈ ਕੇ ਲਈ ਐਂਬੂਲੈਂਸ ਦਾ ਪ੍ਰਬੰਧ ਵੀ ਨਹੀਂ ਸਨ ਕਰ ਸਕਦੇ। ਜਿਸ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਅੱਜ ਤੋਂ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮ੍ਰਿਤਕ ਸਰੀਰ ਅਤੇ ਆਮ ਗੱਡੀ ‘ਚ ਸਫ਼ਰ ਕਰਨ ਦੇ ਸਮਰੱਥ ਨਾ ਹੋਣ ਵਾਲੇ ਵਿਅਕਤੀਆਂ ਨੂੰ ਮੁਫ਼ਤ ਐਂਬੂਲੈਂਸ/ ਸ਼ਵ ਵੈਨ ਦੀ ਸੇਵਾ ਦਿੱਤੀ ਜਾਵੇਗੀ। ਉਨ੍ਹਾਂ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਸੇਵਾ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਦੇ ਲੋਕਾਂ ਲਈ ਵੀ ਹੋਵੇਗੀ।
ਡਾ. ਉਬਰਾਏ ਨੇ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਜੇਕਰ ਵਿਦੇਸ਼ਾਂ ਅੰਦਰ ਭੇਜਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਉੱਚ ਸਿੱਖਿਆ ਤੇ ਕਿੱਤਾ ਮੁਖੀ ਸਿਖਲਾਈ ਜ਼ਰੂਰ ਦਵਾਉਣ ਤੋਂ ਇਲਾਵਾ ਸਹੀ ਦਸਤਾਵੇਜਾਂ ਅਤੇ ਜਾਇਜ਼ ਤਰੀਕੇ ਨਾਲ ਹੀ ਭੇਜਣ। ਇਸ ਮੌਕੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਡੀਆ ਅਡਵਾਈਜ਼ਰ ਰਵਿੰਦਰ ਰੌਬਿਨ, ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ, ਮਨਪ੍ਰੀਤ ਸਿੰਘ ਆਦਿ ਵੀ ਮੌਜ਼ੂਦ ਸਨ।
——————————————————————–
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਨੂੰ ਵੰਡੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ
ਮੱਲਾਂਵਾਲਾ / 23 ਜਨਵਰੀ 2025/ ਭਵਨਦੀਪ ਸਿੰਘ ਪੁਰਬਾ
ਦੁਬੱਈ ਦੇ ਉਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਲਾਂ ਵਾਲਾ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਮੱਲਾਂ ਵਾਲਾ ਇਲਾਕੇ ਨਾਲ ਸਬੰਧਿਤ 26 ਜਰੂਰਤ ਮੰਦ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ ਮੈਡਮ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਅਤੇ ਰਣਜੀਤ ਸਿੰਘ ਰਾਏ ਪ੍ਰਧਾਨ ਜ਼ੀਰਾ ਸਮੇਤ ਹੋਰ ਮੈਂਬਰਾਂ ਵੱਲੋਂ ਵੰਡੇ ਗਏ।
ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ। ਇਸ ਮੌਕੇ ਪ੍ਰਦੀਪ ਬਹਿਲ, ਰਣਜੀਤ ਸਿੰਘ ਰਾਏ ਪ੍ਰਧਾਨ ਜ਼ੀਰਾ, ਹਰਜਿੰਦਰ ਸਿੰਘ ਟੱਲੀ ਗੁਲਾਮ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।
——————————————————————–
ਡਾ. ਓਬਰਾਏ ਦੇ ਯਤਨਾਂ ਸਦਕਾ 55 ਸਾਲਾ ਯਸ਼ਪਾਲ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ
ਡਾ. ਓਬਰਾਏ ਨੇ ਹੁਣ ਤੱਕ 382 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ
ਰਾਜਾਸਾਂਸੀ / 17 ਜਨਵਰੀ 2025/ ਭਵਨਦੀਪ ਸਿੰਘ
ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਸਹਿਯੋਗ ਸਦਕਾ ਅੱਜ ਜਲੰਧਰ ਨਾਲ ਸਬੰਧਤ 55 ਸਾਲਾ ਯਸ਼ਪਾਲ ਪੁੱਤਰ ਰਤਨ ਲਾਲ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 16 ਦਿਨਾਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਖ਼ਜ਼ਾਨਚੀ ਨਵਜੀਤ ਸਿੰਘ ਘਈ ਤੇ ਸੁਖਚੈਨ ਸਿੰਘ ਹੇਰ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ ਪੀ ਸਿੰਘ ਓਬਰਾਏ ਨੇ ਦੱਸਿਆ ਕਿ ਯਸ਼ਪਾਲ ਵੀ ਹੋਰਨਾਂ ਵਾਂਗ ਕਰੀਬ 7 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਕੰਮਕਾਜ ਲਈ ਆਇਆ ਸੀ ਕਿ ਬੀਤੀ 1 ਜਨਵਰੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਉਸ ਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਯਸ਼ਪਾਲ ਦੇ ਨਾਲ ਰਹਿਣ ਵਾਲੇ ਅਮਰਜੀਤ ਸਿੰਘ ਰਾਹੀਂ ਸੰਪਰਕ ਕਰਕੇ ਯਸ਼ਪਾਲ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਭਾਰਤੀ ਦੂਤਾਵਾਸ ਦੀ ਮਦਦ ਨਾਲ ਉਨ੍ਹਾਂ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ ਰੇਖ ‘ਚ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਯਸ਼ਪਾਲ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ ਹੈ। ਡਾ.ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਯਸ਼ਪਾਲ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕੰਪਨੀ ਵੱਲੋਂ ਹੀ ਕੀਤਾ ਗਿਆ ਹੈ। ਜਦ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਜਲੰਧਰ ਤੱਕ ਭੇਜਣ ਲਈ ਐਂਬੂਲੈਂਸ ਦਾ ਪ੍ਰਬੰਧ ਟਰੱਸਟ ਦੀ ਅੰਮ੍ਰਿਤਸਰ ਇਕਾਈ ਵੱਲੋਂ ਰੈਡ ਕ੍ਰਾਸ ਅਤੇ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ਕੀਤਾ ਗਿਆ ਹੈ।
ਮ੍ਰਿਤਕ ਸਰੀਰ ਲੈਣ ਹਵਾਈ ਅੱਡੇ ਤੇ ਪਹੁੰਚੀ ਯਸ਼ਪਾਲ ਦੀ ਪਤਨੀ ਰੀਟਾ ਰਾਣੀ, ਭਰਾ ਰਾਜਪਾਲ, ਪੁੱਤਰ ਟਵਿੰਕਲ ਤੇ ਜਵਾਈ ਵਿਨੋਦ ਨੇ ਡਾ. ਐੱਸ ਪੀ ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਟਰੱਸਟ ਦੇ ਅਹੁਦੇਦਾਰਾਂ ਅਨੁਸਾਰ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 382 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
——————————————————————–
ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਰਜਿ ਮੋਗਾ ਵੱਲੋਂ ਘੁਮਾਣ ਵਿਖੇ 54 ਵਾਂ ਗੁਰੂ ਕਾ ਲੰਗਰ ਲਗਾਇਆ ਗਿਆ -ਬੱਡੂਵਾਲੀਆ
ਗੁਰਦਾਸਪੁਰ / 16 ਜਨਵਰੀ 2025/ ਮਵਦੀਲਾ ਬਿਓਰੋ
ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਰਜਿ ਮੋਗਾ ਵੱਲੋਂ ਲੋਹੜੀ ਮਾਘੀ ਮੌਕੇ ਪਿੰਡ ਘੁਮਾਣ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਸੰਤ ਬਾਬਾ ਭੋਲਾ ਸਿੰਘ ਜੀ ਪਿੰਡ ਬੱਡੂਵਾਲ, ਦਰਬਾਰ ਕਮੇਟੀ ਘੁਮਾਣ, ਗੁਰਦੁਆਰਾ ਟਾਂਕ ਕਸ਼ਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ, ਐਨ ਆਰ ਆਈ ਵੀਰ, ਪਿੰਡਾ ਦੀਆਂ ਸੰਗਤਾਂ, ਮੋਗਾ ਸੰਗਤ ਦੇ ਪੂਰਨ ਸਹਿਯੋਗ ਨਾਲ 54 ਵਾਂ ਗੁਰੂ ਕਾ ਲੰਗਰ 5 ਦਿਨ ਲਗਾਇਆ ਗਿਆ। ਲੰਗਰ ਵਿੱਚ ਸੰਗਤਾਂ ਵਿੱਚ ਭਾਰੀ ਉਤਸ਼ਾਹ ਤੇ ਬਹੁਤ ਇੱਕਠ ਪਾਇਆ ਗਿਆ। ਲੰਗਰਾਂ ਦੀ ਸੇਵਾ ਨਿਭਾਉਣ ਲਈ ਸਾਡੇ ਐਨ ਆਈ ਆਰ ਵੀਰ ਖਾਸ ਕਰਕੇ ਇਸ ਮੌਕੇ ਜ਼ਰੂਰ ਪਹੁੰਚਦੇ ਹਨ। ਇਸ ਦੀ ਜਾਣਕਾਰੀ ਪ੍ਰੈਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਲੰਗਰਾਂ ਦੀ ਪਰੰਪਰਾ ਸਾਡੇ ਬਹੁਤ ਹੀ ਸਤਿਕਾਰ ਯੋਗ ਸਵਰਗਵਾਸੀ ਸਰਦਾਰ ਤਰਸੇਮ ਸਿੰਘ ਸੱਪਲ ਵੱਲੋਂ ਚਲਾਈ ਗਈ ਸੀ ਜਿਨ੍ਹਾਂ ਨੇ 47 ਸਾਲ ਪ੍ਰਧਾਨ ਵਜੋਂ ਲੰਗਰਾਂ ਦੀ ਸੇਵਾ ਨਿਭਾਈ ਇਨ੍ਹਾਂ ਦੇ ਪੂਰਨਿਆਂ ਤੇ ਚਲਦੇ ਹੋਏ ਪਿਛਲੇ ਤਕਰੀਬਨ 7 ਸਾਲਾਂ ਤੋਂ ਸਾਡੇ ਬਹੁਤ ਹੀ ਸਤਿਕਾਰ ਯੋਗ ਪ੍ਰਧਾਨ ਭਾਈ ਗੁਰਜੰਟ ਸਿੰਘ ਸਾਹੋਕੇ ਸੰਗਤਾਂ ਦੇ ਸਹਿਯੋਗ ਨਾਲ ਇਹ ਸੇਵਾਵਾਂ ਨਿਭਾ ਰਹੇ ਹਨ। ਹਰੇਕ ਸਾਲ ਤਕਰੀਬਨ 4 ਟਰੱਕ ਮੋਗਾ ਦਫ਼ਤਰ ਤੋਂ ਲੰਗਰਾਂ ਵਾਸਤੇ ਰਵਾਨਾ ਕੀਤੇ ਜਾਂਦੇ ਹਨ। ਸੰਗਤਾਂ ਹੁੰਮ ਹੁੰਮਾਂ ਕੇ ਲੰਗਰਾਂ ਦੀਆਂ ਸੇਵਾਵਾਂ ਨਿਭਾਉਂਦੀਆਂ ਹਨ। ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਰਜਿ ਮੋਗਾ ਦੇ ਦਫ਼ਤਰ ਨੇੜੇ ਰੰਧਾਵਾ ਡੇਅਰੀ ਨਾਨਕ ਨਗਰੀ ਸਟੇਡੀਅਮ ਰੋਡ ਗੋਧੇ ਵਾਲਾ ਰੋਡ ਮੋਗਾ ਵਿਖੇ ਵੀ ਲੰਗਰਾਂ ਦੀਆਂ ਸੇਵਾਵਾਂ ਚਲਦੀਆਂ ਰਹਿੰਦੀਆਂ ਹਨ ਅਤੇ ਸਾਲ ਵਿੱਚ ਦੋ ਵਾਰ ਸੰਗਤਾਂ ਨੂੰ ਬੱਸਾਂ ਰਾਹੀਂ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਏ ਜਾਂਦੇ ਹਨ।
ਪ੍ਰਬੰਧਕਾਂ ਵੱਲੋਂ ਸਮੂੰਹ ਸੰਗਤਾਂ ਦਾ ਬਹੁਤ ਬਹੁਤ ਧੰਨਵਾਦ ਜੋ ਕਿ ਕਮੇਟੀ ਨੂੰ ਪੂਰਨ ਸਹਿਯੋਗ ਦੇ ਕੇ ਇਨ੍ਹਾਂ ਕਾਰਜਾਂ ਨੂੰ ਸਫਲ ਬਣਾਉਣ ਵਿੱਚ ਪੂਰਨ ਯੋਗਦਾਨ ਪਾਉਂਦੇ ਹਨ ਅਤੇ ਲੰਗਰ ਲਗਾਉਣ ਉਪਰੰਤ ਅਕਾਲ ਪੁਰਖ ਜੀ ਦਾ ਸ਼ੁਕਰਾਨਾ ਦਿਵਸ ਵੀ ਕਮੇਟੀ ਵੱਲੋਂ ਮੋਗਾ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਜਾਂਦਾ ਹੈ।
——————————————————————–
ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋਹੜੀ ਦੀਆਂ ਖੁਸ਼ੀਆਂ ਲੋੜਵੰਦ ਪਰਿਵਾਰਾਂ ਨਾਲ ਸਾਂਝੀਆਂ ਕੀਤੀਆਂ ਅਤੇ ਵੰਡੀ ਧੀਆ ਨੂੰ ਲੋਹੜੀ 
ਰਵਾਇਤ ਮੁਤਾਬਕ ਲੋਹੜੀ ਬਾਲੀ ਗਈ ਅਤੇ ਮੁੰਗਫਲੀ ਰੇਵੜੀਆਂ ਅਤੇ ਬੱਚਿਆਂ ਨੂੰ ਸਟੇਸ਼ਨਰੀ ਅਤੇ ਗਿਫਟ ਵੰਡੇ ਗਏ
ਮੱਖੂ / 11 ਜਨਵਰੀ 2025/ ਭਵਨਦੀਪ ਸਿੰਘ ਪੁਰਬਾ
ਮਾਨਵਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਮਾਜ ਸੇਵੀ ਡਾ. ਐਸ ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਕੌਮੀ ਪ੍ਧਾਨ ਸ. ਜੱਸਾ ਸਿੰਘ ਸੰਧੂ ਦੀ ਅਗਵਾਈ ਅਧੀਨ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵਲ਼ੋਂ ਜਿੱਥੇ ਅੱਗੇ ਹੋ ਕੇ ਲੋੜਵੰਦਾਂ ਦੀ ਮੱਦਦ ਕੀਤੀ ਜਾਂਦੀ ਹੈ ਉੱਥੇ ਸਾਡੇ ਰਵਾਇਤੀ ਤਿਉਹਾਰ ਵੀ ਲੋਕਾਂ ਦੀ ਮੱਦਦ ਕਰਕੇ ਅਤੇ ਧੀਆਂ ਨੂੰ ਲੋਹੜੀ ਵੰਡ ਕੇ ਮਨਾਇਆ ਗਿਆ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਸੰਸਥਾ ਨੇ ਮੱਖੂ ਵਿੱਚ ਲੋਹੜੀ ਦਾ ਤਿਉਹਾਰ ਸਮਾਜਿਕ ਰੀਤੀ ਰਿਵਾਜਾਂ ਅਤੇ ਲੋੜਵੰਦਾਂ ਦੀ ਮੱਦਦ ਕਰਕੇ ਮਨਾਇਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਨਰਿੰਦਰ ਕਟਾਰੀਆ, ਕੌਂਸਲਰ ਗਗਨਦੀਪ ਕੌਰ, ਗੋਲਡਨ ਐਜੂਕੇਸ਼ਨ ਦੇ ਡਾਇਰੈਕਟਰ ਮਨਜਿੰਦਰ ਸਿੰਘ, ਕੌਸਲਰ ਦਵਿੰਦਰ ਸਿੰਘ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੋਕੇ ਟਰੱਸਟ ਵੱਲੋਂ 80 ਲੋੜਵੰਦ, ਅੰਗਹੀਣਾਂ ਅਤੇ ਵਿਧਵਾਵਾਂ ਦੇ ਪਰਿਵਾਰਾਂ ਨੂੰ 62 ਹਜਾਰ ਰੁਪਏ ਦੇ ਚੈੱਕ ਵੰਡੇ ਗਏ। ਰਵਾਇਤ ਮੁਤਾਬਕ ਲੋਹੜੀ ਬਾਲੀ ਗਈ ਅਤੇ ਮੁੰਗਫਲੀ ਰੇਵੜੀਆਂ ਅਤੇ ਬੱਚਿਆਂ ਨੂੰ ਸਟੇਸ਼ਨਰੀ ਅਤੇ ਗਿਫਟ ਵੰਡੇ ਗਏ।
ਇਸ ਸਮਾਗਮ ਵਿੱਚ ਸੰਸਥਾ ਦੇ ਜਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ, ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜਸਪ੍ਰੀਤ ਕੌਰ ਪ੍ਰਧਾਨ ਇਸਤਰੀ ਵਿੰਗ ਤਲਵੰਡੀ ਭਾਈ, ਰਣਜੀਤ ਸਿੰਘ ਰਾਏ ਜ਼ੀਰਾ ਪ੍ਰਧਾਨ, ਜਗਸੀਰ ਸਿੰਘ, ਕਿਰਨ ਪੇਂਟਰ, ਪ੍ਰੇਮ ਮਨਚੰਦਾ, ਬਲਵਿੰਦਰ ਕੌਰ ਲੋਹਕੇ ਪ੍ਰਧਾਨ ਇਸਤਰੀ ਵਿੰਗ ਜ਼ੀਰਾ, ਨੀਰੂ ਮਹਿਤਾ, ਅੰਗਰੇਜ਼ ਸਿੰਘ, ਗੁਰਜੀਤ ਸਿੰਘ ਰਿੰਕੂ, ਜਸਬੀਰ ਕੌਰ ਕਾਲੜਾ, ਕਿਸਾਨ ਹਰਪ੍ਰੀਤ ਕੌਰ, ਪੱਤਰਕਾਰ ਵਰਿੰਦਰ ਮਨਚੰਦਾ, ਪੱਤਰਕਾਰ ਨਵਜੋਤ ਨੀਲੇ ਵਾਲਾ, ਪੱਤਰਕਾਰ ਤੀਰਥ ਸਨੇਰ, ਤ੍ਰਿਪਤ ਕਾਲੀਆਂ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਦਰਸ਼ਨਾ ਜੀਰਵੀ, ਕਮਲਦੀਪ ਕੌਰ, ਪਰਮਜੀਤ ਕੌਰ ਅਤੇ ਸ਼ਰਨਜੀਤ ਕੌਰ ਸ਼ਾਮਿਲ ਹੋਏ ।
——————————————————————–
ਜਾਰਜੀਆ ਹਾਦਸੇ ‘ਚ ਮਰਨ ਵਾਲੇ ਸੰਦੀਪ ਸਿੰਘ ਦੇ ਘਰ ਪਹੁੰਚੇ ਡਾ. ਐਸ ਪੀ ਸਿੰਘ ਉਬਰਾਏ
ਸੰਦੀਪ ਦੀ ਨੰਨ੍ਹੀ ਧੀ ਨੂੰ ਲਿਆ ਗੋਦ, ਪੜ੍ਹਾਈ ਦੇ ਸਮੁੱਚੇ ਖਰਚ ਤੋਂ ਇਲਾਵਾ ਵਿਆਹ ਲਈ 2 ਲੱਖ ਦੀ ਐੱਫ.ਡੀ. ਵੀ ਦਿੱਤੀ
ਤਰਨ ਤਾਰਨ/ 03 ਜਨਵਰੀ 2025/ ਭਵਨਦੀਪ ਸਿੰਘ ਪੁਰਬਾ
ਪਿਛਲੇ ਦਿਨੀਂ ਜਾਰਜੀਆ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ ‘ਚ ਸ਼ਾਮਲ ਤਰਨਤਾਰਨ ਨਾਲ ਸਬੰਧਿਤ ਸੰਦੀਪ ਸਿੰਘ ਦੇ ਘਰ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਉਬਰਾਏ ਉਚੇਚੇ ਤੌਰ ‘ਤੇ ਤਰਨਤਾਰਨ ਪਹੁੰਚੇ। ਬਿਨਾਂ ਕਿਸੇ ਸਵਾਰਥ ਤੋਂ ਕੇਵਲ ‘ਸਰਬੱਤ ਦਾ ਭਲਾ’ ਦੇ ਆਪਣੇ ਸੰਕਲਪ ‘ਤੇ ਪਹਿਰਾ ਦੇਣ ਵਾਲੇ ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵੀ ਡਾ.ਐਸ.ਪੀ.ਸਿੰਘ ਉਬਰਾਏ ਵੱਲੋਂ ਜਿੱਥੇ ਮ੍ਰਿਤਕ ਸੰਦੀਪ ਸਿੰਘ ਦੀ 7 ਸਾਲਾ ਮਾਸੂਮ ਧੀ ਇਕਾਗਰਦੀਪ ਕੌਰ ਨੂੰ ਟਰੱਸਟ ਵੱਲੋਂ ਗੋਦ ਲੈਣ ਤੋਂ ਇਲਾਵਾ ਉਸ ਦੀ ਸਮੁੱਚੀ ਪੜ੍ਹਾਈ ਦਾ ਖਰਚ ਚੁੱਕਣ ਤੇ ਉਸ ਦੇ ਵਿਆਹ ਲਈ 2 ਲੱਖ ਰੁਪਏ ਦੀ ਰਾਸ਼ੀ ਬੈਂਕ ਵਿਚ ਬਤੌਰ ਐਫ.ਡੀ. ਜਮ੍ਹਾਂ ਕਰਵਾਉਣ ਲਈ ਕਿਹਾ ਉੱਥੇ ਹੀ ਉਹਨਾਂ ਸੰਦੀਪ ਦੇ ਪਰਿਵਾਰ ਨੂੰ ਘਰ ਦੇ ਗੁਜ਼ਾਰੇ ਲਈ 5 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇ ਨਾਲ-ਨਾਲ ਉਨਾ ਦੇ ਘਰ ਦੀ ਲੋੜੀਂਦੀ ਮੁਰੰਮਤ ਕਰਾਉਣ ਦਾ ਬੀੜਾ ਚੁੱਕਿਆ ਗਿਆ ਹੈ।
ਇਸ ਦੌਰਾਨ ਗੱਲਬਾਤ ਕਰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਅੱਜ ਉਹ ਇੱਥੇ ਸੰਦੀਪ ਦੇ ਪਰਿਵਾਰ ਨੂੰ ਦੁਬਈ ਤੋਂ ਮਿਲਣ ਲਈ ਆਏ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਜਾਰਜੀਆ ਹਾਦਸੇ ਉਪਰੰਤ ਇਸ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲੇ ਨੌਜਵਾਨਾਂ ਦੇ ਪੀੜ੍ਹਤ ਪਰਿਵਾਰਾਂ ਦੀ ਮਦਦ ਕਰਨ ਲਈ ਲਏ ਗਏ ਆਪਣੇ ਫੈਸਲੇ ਤਹਿਤ ਅੱਜ ਉਨ੍ਹਾਂ ਵੱਲੋਂ ਜਿੱਥੇ ਸੰਦੀਪ ਸਿੰਘ ਦੀ ਪਿਆਰੀ ਬੱਚੀ ਨੂੰ ਗੋਦ ਲੈ ਕੇ ਜਿੱਥੇ ਉਸਦੀ ਸਮੁੱਚੀ ਪੜ੍ਹਾਈ,ਜਿਸ ‘ਚ ਬੇਸ਼ੱਕ ਉਹ ਡਾਕਟਰ, ਇੰਜੀਨੀਅਰ ਜਾਂ ਪਾਇਲਟ ਕੁੱਝ ਵੀ ਬਣੇ ਉਸ ਤੇ ਆਉਣ ਵਾਲਾ ਸਮੁੱਚਾ ਖਰਚ ਉਨ੍ਹਾਂ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਬੱਚੀ ਦੇ ਵਿਆਹ ਲਈ ਉਨ੍ਹਾਂ ਵੱਲੋਂ ਹੁਣ ਤੋਂ ਹੀ 2 ਲੱਖ ਰੁਪਏ ਦੀ ਬੈਂਕ ਐਫ.ਡੀ.ਆਰ. ਬਣਾ ਦਿੱਤੀ ਜਾਵੇਗੀ। ਇੱਥੇ ਉਹਨਾਂ ਇਹ ਵੀ ਦੱਸਿਆ ਕਿ ਸੰਦੀਪ ਦੇ ਪੀੜਤ ਪਰਿਵਾਰ ਦੇ ਗੁਜ਼ਾਰੇ ਲਈ ਉਹਨਾਂ ਨੂੰ ਟਰਸਟ ਵੱਲੋਂ ਪੰਜ ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ ਅਤੇ ਪਰਿਵਾਰ ਦੀ ਸਲਾਹ ਅਨੁਸਾਰ ਉਨ੍ਹਾਂ ਦੇ ਘਰ ਦੀ ਲੋੜੀਂਦੀ ਮੁਰੰਮਤ ਵੀ ਕਰਵਾ ਕੇ ਦਿੱਤੀ ਜਾਵੇਗੀ। ਇਸ ਮੌਕੇ ਪੀੜਤ ਪਰਿਵਾਰ ਦੀ ਨੰਨ੍ਹੀ ਬੱਚੀ ਇਕਾਗਰਦੀਪ ਕੌਰ ਦੇ ਬੋਲਾਂ ਨੇ ਡਾ: ਉਬਰਾਏ ਨੂੰ ਭਾਵੁਕ ਕਰ ਦਿੱਤਾ ਜਦੋਂ ਡਾ: ਉਬਰਾਏ ਵੱਲੋਂ ਕੀਤੀ ਗਈ ਮਾਇਕ ਮਦਦ ਲਈ ਧੰਨਵਾਦ ਕਰਦਿਆਂ ਉਸ ਬੱਚੀ ਨੇ ਕਿਹਾ ਕਿ ਉਹ ਵੱਡੀ ਹੋ ਕੇ ਡਾਕਟਰ ਬਣਕੇ ਡਾ: ਉਬਰਾਏ ਵੱਲੋਂ ਕੀਤੀ ਮਦਦ ਦੇ ਸਾਰੇ ਪੈਸੇ ਵਾਪਸ ਮੋੜ ਦੇਵੇਗੀ, ਜਿਸ ਤੇ ਡਾ. ਉਬਰਾਏ ਨੇ ਉਸ ਦਾ ਸਿਰ ਪਲੋਸਦਿਆਂ ਕਿਹਾ ਕਿ ਬੇਟਾ ਅਸੀਂ ਪੈਸੇ ਨਹੀਂ ਲੈਣੇ ਪਰ ਜਿਸ ਤਰ੍ਹਾਂ ਅਸੀਂ ਤੇਰਾ ਸੁਪਨਾ ਪੂਰਾ ਕੀਤਾ ਹੈ, ਇਸੇ ਤਰ੍ਹਾਂ ਤੂੰ ਵੀ ਵੱਡੀ ਹੋ ਕੇ ਕਿਸੇ ਲੋੜਵੰਦ ਦਾ ਸੁਪਨਾ ਜ਼ਰੂਰ ਪੂਰਾ ਕਰੀਂ। ਇੱਕ ਸਵਾਲ ਦਾ ਜਵਾਬ ਦਿੰਦਿਆਂ ਡਾਕਟਰ ਉਬਰਾਏ ਨੇ ਇਹ ਵੀ ਦੱਸਿਆ ਕਿ ਉਹ ਜਲਦ ਹੀ ਬਾਕੀ ਪੀੜ੍ਹਤ ਪਰਿਵਾਰਾਂ ਨੂੰ ਵੀ ਮਿਲ ਕੇ ਉਨ੍ਹਾਂ ਦੇ ਆਰਥਿਕ ਪੱਧਰ ਮੁਤਾਬਕ ਉਨ੍ਹਾਂ ਦੀ ਲੋੜੀਂਦੀ ਮਦਦ ਵੀ ਕਰਨਗੇ।
ਇਸ ਮੌਕੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਤਰਨ ਤਰਨ ਇਕਾਈ ਦੇ ਪ੍ਰਧਾਨ ਦਿਲਬਾਗ ਸਿੰਘ ਜੋਧਾ, ਕੁਲਰਾਜਬੀਰ ਸਿੰਘ ਕੰਗ, ਸੁਖਵੰਤ ਸਿੰਘ ਧਾਮੀ, ਕੁਲਵਿੰਦਰ ਸਿੰਘ ਪਿੰਕਾ, ਮੁਖਰਾਮ ਸਿੰਘ, ਇੰਸ. ਕੁਲਦੀਪ ਸਿੰਘ, ਕੇਵਲ ਸਿੰਘ, ਸਿਮਰਨਜੀਤ ਸਿੰਘ ਲੱਕੀ ਭੁੱਲਰ, ਗਗਨ ਭਾਰਗਵ, ਜਸਬੀਰ ਸਿੰਘ ਲੱਡੂ, ਪਵਨ ਬੁੱਘੀ, ਗੁਰਮੀਤ ਸਿੰਘ ਵਿੱਕੀ, ਵਿਵੇਕ ਅਗਰਵਾਲ, ਬਿਕਰਮ ਜੀਤ ਸਿੰਘ ਕੰਗ, ਗੁਰਿੰਦਰ ਸਿੰਘ ਲਾਡੀ, ਮੈਨੇਜਰ ਨਰਿੰਦਰ ਸਿੰਘ, ਹਰਵਿੰਦਰ ਸਿੰਘ ਤੇ ਮਲਕੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਮੌਜੂਦ ਸਨ।
——————————————————————–
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹਾਦਸਿਆਂ ਤੋਂ ਬਚਾਉਣ ਲਈ ਵੱਖ ਵੱਖ ਵਹੀਕਲਾ ਤੇ ਲਗਾਏ ਰਿਫਲੈਕਟਰ
ਮੱਖੂ / 03 ਜਨਵਰੀ 2025/ ਭਵਨਦੀਪ ਸਿੰਘ ਪੁਰਬਾ
ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਖੂ ਵਿਖੇ ਪੈ ਰਹੀ ਧੁੱਦ ਦੇ ਮੱਦੇਨਜ਼ਰ ਵੱਖ ਵੱਖ ਵਹੀਕਲਾ ਤੇ ਰਿਫਲੈਕਟਰ ਲਗਾਏ ਗਏ। ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਧੁੱਦ ਦੇ ਮੌਸਮ ਦੋਰਾਨ ਅਕਸਰ ਹੀ ਐਕਸੀਡੈਂਟ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਕੀਮਤੀ ਜਾਨਾਂ ਨੂੰ ਬਚਾਉਣ ਲਈ ਵੱਡੀ ਤਾਦਾਦ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਰਿਫਲੈਕਟਰ ਲਗਾਏ ਜਾ ਰਹੇ ਹਨ। ਇਸ ਮੋਕੇ ਐਸ ਐਚ ਓ ਗੁਰਜੰਟ ਸਿੰਘ ਥਾਣਾ ਮੱਖੂ ਦੀ ਪ੍ਰਧਾਨਗੀ ਹੇਠ, ਏ.ਐਸ.ਆਈ. ਗੁਰਦੀਪ ਸਿੰਘ, ਸਬ ਇੰਸਪੈਕਟਰ ਜਰਮਲ ਸਿੰਘ ਸੀ ਆਈਂ ਡੀ ਵਿਭਾਗ, ਸੁਖਬੀਰ ਸਿੰਘ ਏ.ਐਸ.ਆਈ., ਕਾਂਸਟੇਬਲ ਗੁਰਪ੍ਰੀਤ, ਕਾਸਟੇਬਲ ਕਰਮਜੀਤ ਸਿੰਘ ਸਿੰਘ, ਏ.ਐਸ.ਆਈ. ਲਖਬੀਰ ਸਿੰਘ ਟ੍ਰੈਫਿਕ ਇੰਚਾਰਜ਼, ਏ.ਐਸ.ਆਈ. ਬਲਵਿੰਦਰ ਸਿੰਘ, ਕਾਂਸਟੇਬਲ ਗਗਨਦੀਪ ਸਿੰਘ ਹਾਜ਼ਰੀ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਮਖੂ ਸ਼ਹਿਰ ਵਿੱਚ ਵੱਖ ਵੱਖ ਵਾਹਨਾਂ ਉੱਪਰ ਰਿਫਲੈਕਟਰ ਲਗਾਏ ਗਏ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਕਿਹਾ ਕਿ ਇਹ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਬਹੁਤ ਵੱਡਾ ਉਪਰਾਲਾ ਹੈ ਅਤੇ ਇਹ ਰਿਫਲੈਕਟਰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਹੋਰ ਜਿਥੇ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਟੀਮਾਂ ਕੰਮ ਕਰ ਰਹੀਆਂ ਹਨ ਉੱਥੇ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਕਿਰਨ ਪੇਂਟਰ, ਮਨਪ੍ਰੀਤ ਸਿੰਘ ਅਤੇ ਥਾਣਾ ਮੱਖੂ ਦਾ ਸਟਾਫ ਹਾਜ਼ਰ ਸਨ।
——————————————————————–
ਜਾਰਜੀਆ ਹਾਦਸੇ ‘ਚ ਮਰਨ ਵਾਲਿਆਂ ‘ਚੋਂ 4 ਦੇ ਮ੍ਰਿਤਕ ਸਰੀਰ ਭਾਰਤ ਪੁੱਜੇ
ਸਰਬੱਤ ਦਾ ਭਲਾ ਟਰੱਸਟ ਨੇ ਆਪਣੀਆਂ ਐਂਬੂਲੈਂਸਾਂ ਰਾਹੀਂ ਮ੍ਰਿਤਕ ਸਰੀਰ ਘਰਾਂ ਤੱਕ ਭੇਜੇ
ਰਾਜਾਸਾਂਸੀ ਹਵਾਈ ਅੱਡਾ/ 23 ਦਸੰਬਰ 2024/ ਭਵਨਦੀਪ ਸਿੰਘ ਪੁਰਬਾ
ਪਿਛਲੇ ਦਿਨੀਂ ਜਾਰਜੀਆ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ ‘ਚੋਂ 4 ਦੇ ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ। ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐਸ.ਪੀ. ਸਿੰਘ ਉਬਰਾਏ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉੱਘੇ ਸਮਾਜ ਸੇਵੀ ਡਾਕਟਰ ਐਸ.ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਯਤਨਾਂ ਸਦਕਾ ਜਾਰਜੀਆ ਹਾਦਸੇ ‘ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ ‘ਚੋਂ 4 ਨੌਜਵਾਨ ਜਿਨ੍ਹਾਂ ‘ਚ ਨਨਾਣ/ ਭਰਜਾਈ ਅਮਰਿੰਦਰ ਕੌਰ ਤੇ ਮਨਿੰਦਰ ਕੌਰ ਤੋਂ ਇਲਾਵਾ ਗਗਨਦੀਪ ਸਿੰਘ ਤੇ ਵਰਿੰਦਰ ਸਿੰਘ ਸ਼ਾਮਲ ਸਨ ਦੇ ਮ੍ਰਿਤਕ ਸਰੀਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਭੇਜੇ ਗਏ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਖ਼ਜ਼ਾਨਚੀ ਨਵਜੀਤ ਸਿੰਘ ਘਈ ਅਤੇ ਪ੍ਰਧਾਨ ਗੋਕਲ ਚੰਦ ਮੋਗਾ ਵੱਲੋਂ ਜਿੱਥੇ ਹਵਾਈ ਅੱਡੇ ਤੇ ਜਾ ਕੇ ਜਿੱਥੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਉੱਥੇ ਹੀ ਟਰੱਸਟ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਸਾਰੇ ਮ੍ਰਿਤਕ ਸਰੀਰ ਉਨ੍ਹਾਂ ਦੇ ਘਰਾਂ ਤੱਕ ਭੇਜੇ ਗਏ ਹਨ।
ਡਾਕਟਰ ਐਸ.ਪੀ.ਸਿੰਘ ਉਬਰਾਏ ਨੇ ਮੁੜ ਦੱਸਿਆ ਕਿ ਉਨ੍ਹਾਂ ਆਪਣੀਆਂ ਜ਼ਿਲ੍ਹਾ ਟੀਮਾਂ ਰਾਹੀਂ ਸਬੰਧਿਤ ਪੀੜ੍ਹਤ ਪਰਿਵਾਰਾਂ ਨਾਲ ਲਗਾਤਾਰ ਰਾਬਤਾ ਰੱਖਿਆ ਹੋਇਆ ਹੈ ਅਤੇ ਜਲਦ ਹੀ ਪੀੜ੍ਹਤ ਪਰਿਵਾਰਾਂ ਦੀ ਆਰਥਿਕ ਸਥਿਤੀ ਮੁਤਾਬਕ ਉਨ੍ਹਾਂ ਲਈ ਢੁੱਕਵੀਂ ਮਹੀਨੇਵਾਰ ਪੈਨਸ਼ਨ ਤੋਂ ਇਲਾਵਾ ਉਨ੍ਹਾਂ ਦੇ ਖਸਤਾ ਹਾਲ ਘਰਾਂ ਨੂੰ ਮੌਕੇ ਅਨੁਸਾਰ ਨਵੇਂ ਬਣਾਉਣ ਜਾਂ ਮੁਰੰਮਤ ਕਰਨ ਆਦਿ ਲਈ ਮਦਦ ਕੀਤੀ ਜਾਵੇਗੀ।
——————————————————————–
ਸਰਬੱਤ ਦਾ ਭਲਾ ਟਰੱਸਟ ਵੱਲੋ 80 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ
ਮੱਖੂ/ 27 ਨਵੰਬਰ 2024/ ਭਵਨਦੀਪ ਸਿੰਘ ਪੁਰਬਾ
ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਖੂ ਵਿਖੇ ਬਾਬਾ ਕਰਮ ਚੰਦ ਬਾਠਾਂ ਵਾਲਾ ਵਿੱਚ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 80 ਜਰੂਰਤਮੰਦ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਟੀਮ ਵੱਲੋਂ ਵੰਡੇ ਗਏ।
ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਕਿਰਨ ਪੇਂਟਰ ਅਤੇ ਮਨਪ੍ਰੀਤ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
——————————————————————–
ਡਾ. ਓਬਰਾਏ ਦੇ ਯਤਨਾਂ ਸਦਕਾ ਫ਼ਿਲੌਰ ਦੇ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਭਾਰਤ ਪਹੁੰਚਿਆ
ਡਾ.ਓਬਰਾਏ ਨੇ ਹੁਣ ਤੱਕ 377 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ -ਸੰਧੂ,ਘਈ
ਅੰਮ੍ਰਿਤਸਰ/ 17 ਅਕਤੂਬਰ 2024/ ਭਵਨਦੀਪ ਸਿੰਘ ਪੁਰਬਾ
ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਫਿਲੌਰ ਨੇੜਲੇ ਪਿੰਡ ਤੇਹਿੰਗ ਦੇ 49 ਸਾਲਾ ਹਰਵਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਤੇ ਪਰਮਿੰਦਰ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਹਰਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 17 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 16 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨਾਲ ਮ੍ਰਿਤਕ ਹਰਵਿੰਦਰ ਸਿੰਘ ਦੀ ਕੈਨੇਡਾ ਰਹਿੰਦੀ ਭੈਣ ਬਲਜੀਤ ਕੌਰ ਅਤੇ ਇਟਲੀ ਰਹਿੰਦੀ ਭੈਣ ਜਸਬੀਰ ਕੌਰ ਨੇ ਸੰਪਰਕ ਕਰਕੇ ਆਪਣੇ ਨਾਲ ਵਾਪਰੀ ਇਸ ਅਣਹੋਣੀ ਬਾਰੇ ਜਾਣੂ ਕਰਵਾਉਂਦਿਆਂ ਆਪਣੇ ਭਰਾ ਦਾ ਮ੍ਰਿਤਕ ਸਰੀਰ ਉਨ੍ਹਾਂ ਦੇ ਜੱਦੀ ਪਿੰਡ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਹਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ। ਡਾ.ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਹਰਵਿੰਦਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕਨੇਡਾ ਰਹਿੰਦੀ ਭੈਣ ਵੱਲੋਂ ਕੀਤਾ ਗਿਆ ਹੈ।

——————————————————————–
ਡਾ. ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
ਡਾ: ਓਬਰਾਏ ਦੇ ਟਰੱਸਟ ਵੱਲੋਂ ਮ੍ਰਿਤਕ ਦੇ ਪਰਿਵਾਰ ਲਈ ਦੋ ਹਜ਼ਾਰ ਰੁਪਏ ਮਾਸਿਕ ਪੈਨਸ਼ਨ ਸ਼ੁਰੂ
ਅੰਮ੍ਰਿਤਸਰ / 20 ਸਤੰਬਰ 2024 / ਭਵਨਦੀਪ ਸਿੰਘ ਪੁਰਬਾ
ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਤਲੂਨੀ ਨਾਲ ਸਬੰਧਿਤ 36 ਸਾਲਾ ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ ਪੀ ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਾਸੂਮ ਬੱਚਿਆਂ ਦਾ ਪਿਤਾ ਜਤਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕੁੱਝ ਸਮਾਂ ਪਹਿਲਾਂ ਦੁਬਈ ਆਇਆ ਸੀ ਕਿ ਬੀਤੇ ਦਿਨੀਂ ਭੇਦ ਭਰੇ ਹਾਲਾਤ ਵਿੱਚ ਉਸਦੀ ਮੌਤ ਹੋ ਗਈ। ਡਾ. ਓਬਰਾਏ ਨੇ ਦੱਸਿਆ ਕਿ ਜਤਿੰਦਰ ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਮਿਲਣ ‘ਤੇ ਭਾਰਤੀ ਦੂਤਘਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਉਪਰੰਤ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹੁਸ਼ਿਆਰਪੁਰ ਇਕਾਈ ਦੇ ਪ੍ਰਧਾਨ ਆਗਿਆਪਾਲ ਸਿੰਘ ਰਾਹੀਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਕੇ ਸਾਰੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਉਹਨਾਂ ਦੀ ਦੁਬਈ ਸਥਿਤ ਟੀਮ ਵੱਲੋਂ ਜਤਿੰਦਰ ਸਿੰਘ ਦੀ ਮ੍ਰਿਤਕ ਦੇ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ ਜਦ ਕਿ ਉਸ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਦੁਬਈ ਸਥਿਤ ਭਾਰਤੀ ਦੂਤਘਰ ਵੱਲੋਂ ਕੀਤਾ ਗਿਆ ਹੈ। ਡਾ. ਐਸ ਪੀ ਸਿੰਘ ਉਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਜਤਿੰਦਰ ਸਿੰਘ ਦੇ ਮਾਸੂਮ ਬੱਚਿਆਂ ਤੇ ਪਤਨੀ ਲਈ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਥਿਗਲੀ ਦੇ ਜਗਬੀਰ ਸਿੰਘ, ਅੰਮ੍ਰਿਤਸਰ ਦੇ ਕਸਬਾ ਅਜਨਾਲਾ ਨੇੜਲੇ ਪਿੰਡ ਮੱਦੂਸ਼ਾਂਗਾ ਦੇ ਨੌਜਵਾਨ ਬਿਕਰਮਜੀਤ ਸਿੰਘ ਅਤੇ ਮਜੀਠਾ ਨੇੜਲੇ ਪਿੰਡ ਸ਼ਾਮਨਗਰ ਦੇ ਨੌਜਵਾਨ ਪਲਵਿੰਦਰ ਸਿੰਘ, ਜਿਨ੍ਹਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਰਸਾਂ ਤੱਕ ਪਹੁੰਚਾਏ ਗਏ ਸਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਟਰੱਸਟ ਵੱਲੋਂ 2000 -2000 ਰੁਪਏ ਮਹੀਨਾਵਾਰ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ।
ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਆਗੂ ਜਗਦੇਵ ਸਿੰਘ ਛੀਨਾ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 373 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਤਿੰਦਰ ਸਿੰਘ ਦੇ ਪਿਤਾ ਹਰਭਜਨ ਸਿੰਘ, ਰਿਸ਼ਤੇਦਾਰ ਬਲਵਿੰਦਰ ਕੁਮਾਰ ਅਤੇ ਪਿੰਡ ਵਾਸੀਆਂ ਨੇ ਡਾ. ਐੱਸ ਪੀ ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਜਤਿੰਦਰ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।
——————————————————————–
ਸਰਬੱਤ ਦਾ ਭਲਾ ਟਰੱਸਟ ਵੱਲੋ 78 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ
ਮੱਖੂ / 20 ਸਤੰਬਰ 2024/ ਭਵਨਦੀਪ ਸਿੰਘ ਪੁਰਬਾ
ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਖੂ ਵਿਖੇ ਬਾਬਾ ਕਰਮ ਚੰਦ ਬਾਠਾਂ ਵਾਲਾ ਵਿੱਚ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 78 ਜਰੂਰਤਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼੍ਰੀ ਨਰਿੰਦਰ ਕਟਾਰੀਆ, ਪੱਤਰਕਾਰ ਕੇਵਲ ਅਹੂਜਾ, ਪੱਤਰਕਾਰ ਬਲਵੀਰ ਲਹਿਰਾ, ਗੌਰਵ ਮਦਾਨ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਟੀਮ ਵੱਲੋਂ ਵੰਡੇ ਗਏ।
ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਪੰਜ ਅਧੁਨਿਕ ਸਹੂਲਤਾਂ ਵਾਲੀਆਂ ਮੈਡੀਕਲ ਲੈਬੋਰਟਰੀਆਂ, ਇੱਕ ਡਾਇਲਸਿਸ ਸੈਂਟਰ, ਫਰੀ ਡਾਇਲਸਿਸ ਕਿੱਟਾਂ, ਐਂਬੂਲੈਂਸ, ਕੰਪਿਊਟਰ ਸੈਂਟਰ, ਸਿਲਾਈ ਸੈਂਟਰ ਅਤੇ ਦੋ ਸੋ ਦੇ ਕਰੀਬ ਲੋੜਵੰਦ ਪਰਿਵਾਰਾਂ ਦੀ ਮਹੀਨਾਵਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਜ਼ੀਰਾ ਵਿੱਚ ਫਿਜ਼ੀਓਥਰੈਪੀ ਸੈਂਟਰ ਖੋਲ੍ਹਿਆ ਜਾ ਰਿਹਾ ਹੈ ਜਿਸ ਦਾ ਇਲਾਕਾ ਨਿਵਾਸੀਆਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਗੌਰਵ ਮਦਾਨ, ਕਿਰਨ ਪੇਂਟਰ ਅਤੇ ਮਨਪ੍ਰੀਤ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
——————————————————————–
ਸਰਬੱਤ ਦਾ ਭਲਾ ਟਰੱਸਟ ਵਲੋਂ ਕੰਪਿਊਟਰ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਟਰੱਸਟ ਵੱਲੋਂ ਚੱਲ ਰਹੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ -ਨਰਿੰਦਰ ਕਟਾਰੀਆ
ਮੱਖੂ / 15 ਸਤੰਬਰ 2024 / ਭਵਨਦੀਪ ਸਿੰਘ ਪੁਰਬਾ
ਉੱਘੇ ਸਮਾਜ ਸੇਵੀ ਡਾ ਐਸ ਪੀ ਸਿੰਘ ਓਬਰਾਏ ਅਤੇ ਸਿੱਖਿਆ ਡਾਇਰੈਕਟਰ ਮੈਡਮ ਇੰਦਰਜੀਤ ਕੌਰ ਗਿੱਲ ਦੀ ਯੋਗ ਅਗਵਾਈ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਖੂ ਦੇ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਵਿਖੇ ਚੱਲ ਰਹੇ ਸੰਨੀ ਓਬਰਾਏ ਫਰੀ ਕੰਪਿਊਟਰ ਕੋਰਸ ਨੂੰ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਇੱਕ ਸਾਦੇ ਸਮਾਗਮ ਦੌਰਾਨ ਸਰਟੀਫਿਕੇਟ ਵੰਡੇ ਗਏ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼੍ਰੀ ਨਰਿੰਦਰ ਕਟਾਰੀਆ, ਪੱਤਰਕਾਰ ਕੇਵਲ ਅਹੂਜਾ, ਪੱਤਰਕਾਰ ਬਲਵੀਰ ਲਹਿਰਾ ਅਤੇ ਗੋਰਵ ਮਦਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸੰਸਥਾ ਦੇ ਜਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਸੰਸਥਾ ਵੱਲੋਂ ਜਿਲ੍ਹਾ ਫਿਰੋਜਪੁਰ ਵਿੱਚ ਚਲਾਏ ਜਾ ਰਹੇ ਲੋਕ ਭਲਾਈ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਪਾਰਟੀ ਦੇ ਆਗੂ ਨਰਿੰਦਰ ਕਟਾਰੀਆ ਅਤੇ ਬਲਵੀਰ ਲਹਿਰਾ ਵੱਲੋ ਸਰਬੱਤ ਦਾ ਭਲਾ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਕਹੀ। ਇਸ ਮੌਕੇ ਕੰਪਿਊਟਰ ਕੋਰਸ ਪਾਸ ਕਰਨ ਵਾਲੇ 32 ਵਿਦਿਆਰਥੀਆਂ ਨੂੰ ਟਰੱਸਟ ਵੱਲੋਂ ਆਈ ਐਸ ਓ ਤੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਦਿਤੇ ਗਏ ਅਤੇ ਉਹਨਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੋਕੇ ਮੀਤ ਪ੍ਰਧਾਨ, ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ, ਕਿਰਨ ਪੇਂਟਰ, ਮਨਪ੍ਰੀਤ ਸਿੰਘ ਕੰਪਿਊਟਰ ਟੀਚਰ ਸਮੇਤ ਹੋਰ ਪਤਵੰਤੇ ਮੋਜੂਦ ਸਨ।
——————————————————————–
ਡਾ. ਓਬਰਾਏ ਦੇ ਯਤਨਾਂ ਸਦਕਾ ਕਪੂਰਥਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਜਗਬੀਰ
ਅੰਮ੍ਰਿਤਸਰ / 13 ਸਤੰਬਰ 2024 / ਭਵਨਦੀਪ ਸਿੰਘ ਪੁਰਬਾ
ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਕਪੂਰਥਲਾ ਜ਼ਿਲ੍ਹੇ ਦੇ ਕਸਬਾ ਸਿੱਧਵਾਂ ਦੋਨਾਂ ਨੇੜਲੇ ਪਿੰਡ ਥਿਗਲੀ ਨਾਲ ਸਬੰਧਿਤ 33 ਸਾਲਾ ਜਗਬੀਰ ਸਿੰਘ ਪੁੱਤਰ ਬਲਕਾਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬਜ਼ੁਰਗ ਮਾਪਿਆਂ ਦਾ ਇੱਕਲੌਤਾ ਸਹਾਰਾ ਜਗਬੀਰ ਸਿੰਘ, ਜਿਸ ਨੇ ਅਜੇ ਤੱਕ ਵਿਆਹ ਵੀ ਨਹੀਂ ਸੀ ਕਰਵਾਇਆ,ਉਹ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ 5 ਸਾਲ ਪਹਿਲਾਂ ਦੁਬਈ ਆਇਆ ਸੀ ਕਿ ਬੀਤੀ 1 ਅਗਸਤ ਨੂੰ ਅਚਾਨਕ ਦਿਮਾਗ ਦੀ ਨਾੜੀ ਫਟ ਜਾਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਇਸ ਕੇਸ ਦੀ ਜਾਣਕਾਰੀ ਮਿਲਣ ਉਪਰੰਤ ਉਹਨਾਂ ਦੀ ਟੀਮ ਵੱਲੋਂ ਜਗਬੀਰ ਸਿੰਘ ਦੀ ਮ੍ਰਿਤਕ ਦੇ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ ਜਦ ਕਿ ਉਸ ਦੀ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਉਸ ਦੀ ਕੰਮ ਵਾਲੀ ਕੰਪਨੀ ਭਵਾਨੀਗੜ੍ਹ ਟਰਾਂਸਪੋਰਟ ਦੇ ਮਾਲਕ ਜਤਿੰਦਰਪਾਲ ਸਿੰਘ ਤੇ ਮਨਜੀਤ ਸਿੰਘ ਵੱਲੋਂ ਕੀਤਾ ਗਿਆ ਹੈ ।
ਡਾ. ਐਸ.ਪੀ.ਸਿੰਘ ਉਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਜਗਬੀਰ ਸਿੰਘ ਦੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਕਸਬਾ ਅਜਨਾਲਾ ਦੇ ਪਿੰਡ ਮੱਦੂਸ਼ਾਂਗਾ ਦੇ ਨੌਜਵਾਨ ਬਿਕਰਮਜੀਤ ਸਿੰਘ ਅਤੇ ਮਜੀਠਾ ਦੇ ਪਿੰਡ ਸ਼ਾਮਨਗਰ ਦੇ ਨੌਜਵਾਨ ਪਲਵਿੰਦਰ ਸਿੰਘ, ਜਿਨ੍ਹਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਰਸਾਂ ਤੱਕ ਪਹੁੰਚਾਏ ਗਏ ਸਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਟਰੱਸਟ ਵੱਲੋਂ 2000 -2000 ਰੁਪਏ ਮਹੀਨਾਵਾਰ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ । ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਖਜ਼ਾਨਚੀ ਨਵਜੀਤ ਘਈ ਤੇ ਪਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 372 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ।
ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਗਬੀਰ ਸਿੰਘ ਦੇ ਪਿਤਾ ਬਲਕਾਰ ਸਿੰਘ, ਭਰਾ ਹਰਪਾਲ ਸਿੰਘ, ਨਵਜੀਤ ਸਿੰਘ, ਜੀਜਾ ਸੁਖਜਿੰਦਰ ਸਿੰਘ ਤੇ ਦੋਸਤ ਅਮਨਦੀਪ ਸਿੰਘ ਨੇ ਡਾ. ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਜਗਬੀਰ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ ।
ਨਵੇਂ ਦਰਸ਼ਕ ਚੈਨਲ ਨੂੰ ਸਬਸਕ੍ਰਾਈਬ ਕਰੋ
Mehak Watan Di Live TV
😢 ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਜਗਬੀਰ
ਪੂਰੀ ਵੀਡੀਓ ਵੇਖਣ ਲਈ 👇🏻 ਕਲਿੱਕ ਕਰੋ
——————————————————————–
ਡਾ. ਓਬਰਾਏ ਦੇ ਯਤਨਾਂ ਸਦਕਾ ਅਜਨਾਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ 40 ਦਿਨਾਂ ਬਾਅਦ ਭਾਰਤ ਪੁੱਜਾ
ਡਾ. ਓਬਰਾਏ ਨੇ ਹੁਣ ਤੱਕ 371 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ -ਹੇਰ, ਸੰਧੂ
ਅੰਮ੍ਰਿਤਸਰ / 09 ਸਤੰਬਰ 2024 / ਭਵਨਦੀਪ ਸਿੰਘ ਪੁਰਬਾ
ਖਾੜੀ ਮੁਲਕਾਂ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸਰਹੱਦੀ ਹਲਕਾ ਅਜਨਾਲਾ ਨਾਲ ਸੰਬੰਧਿਤ ਪਿੰਡ ਮੱਦੂਛਾਂਗਾ ਦੇ 29 ਸਾਲਾ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਚੇਚੇ ਤੌਰ ਤੇ ਭੇਜੇ ਗਏ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਤੋਂ ਇਲਾਵਾ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਪਰਮਿੰਦਰ ਸਿੰਘ ਸੰਧੂ ਅਤੇ ਪਰਿਵਾਰ ਦੇ ਮੈਂਬਰਾਂ ਨੇ ਪ੍ਰਾਪਤ ਕੀਤਾ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੁਝ ਸਮਾਂ ਪਹਿਲਾਂ ਹੀ ਕਰਜ਼ਾ ਚੁੱਕ ਕੇ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 1 ਅਗਸਤ ਨੂੰ ਅਚਾਨਕ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਜਾਣਕਾਰੀ ਮਿਲੀ ਸੀ। ਉਨਾਂ ਦੱਸਿਆ ਕਿ ਜਦ ਉਨਾਂ ਨੇ ਇਸ ਕੇਸ ਦੀ ਪੈਰਵਾਈ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਬਿਕਰਮਜੀਤ ਦੇ ਕੰਮ ਵਾਲੀ ਕੰਪਨੀ ਉਸਦੀ ਮ੍ਰਿਤਕ ਦੇਹ ਭਾਰਤ ਭੇਜਣ ਤੋਂ ਇਨਕਾਰੀ ਹੋ ਗਈ ਹੈ, ਜਿਸ ਤੇ ਉਨਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਉਸੇ ਹੀ ਕੰਪਨੀ ਦੇ ਖਰਚ ‘ਤੇ ਅੱਜ ਬਿਕਰਮਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ। ਬਿਕਰਮਜੀਤ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸਦੇ ਭਰਾ ਜਗਰੂਪ ਸਿੰਘ, ਦਲਬੀਰ ਸਿੰਘ, ਸਰਬਜੋਤ ਸਿੰਘ, ਸ਼ਰਨਜੀਤ ਸਿੰਘ, ਧਰਮਿੰਦਰ ਸਿੰਘ, ਰਣਜੀਤ ਸਿੰਘ, ਸੁਖਜਿੰਦਰ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਬਿਕਰਮਜੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਬਜ਼ੁਰਗ ਮਾਂ ਦਾ ਰੋ-ਰੋ ਕੇ ਬਹੁਤ ਬੁਰਾ ਹਾਲ ਹੈ।
ਚੇਅਰਮੈਨ ਚੇਤਨਪੁਰਾ ਸਮੇਤ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ. ਐੱਸ ਪੀ ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਵੀ ਟੈਲੀਫੋਨ ਰਾਹੀਂ ਡਾ. ਐਸ ਪੀ ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 371 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਪੂਰੀ ਵੀਡੀਓ ਵੇਖਣ ਲਈ 👇🏻 ਕਲਿੱਕ ਕਰੋ
——————————————————————–
ਨਵੇਂ ਦਰਸ਼ਕ ਚੈਨਲ ਨੂੰ ਸਬਸਕ੍ਰਾਈਬ ਕਰੋ
Mehak Watan Di Live TV
ਡਾ. ਓਬਰਾਏ ਦੇ ਯਤਨਾਂ ਸਦਕਾ ਮਜੀਠਾ ਦੇ 22 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ
ਬੀਤੀ 24 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੁਬਈ ‘ਚ ਹੋ ਗਈ ਸੀ ਮੌਤ
ਪੂਰੀ ਵੀਡੀਓ ਵੇਖਣ ਲਈ 👇🏻 ਕਲਿੱਕ ਕਰੋ
——————————————————————–
ਗੁਰਦੁਆਰਾ ਸਾਹਿਬ ਦਾ ਲੈਂਟਰ ਡਿੱਗਣ ਕਾਰਨ ਕਈ ਸ਼ਰਧਾਲੂ ਮਲਬੇ ਹੇਠਾਂ ਦੱਬੇ ਗਏ, ਰਾਹਤ ਕਾਰਜ ਜਾਰੀ
ਤਰਨਤਾਰਨ / 05 ਸਤੰਬਰ 2024/ ਮਵਦੀਲਾ ਬਿਓਰੋ
ਤਰਨਤਾਰਨ ਸਾਹਿਬ ਦੇ ਚੋਹਲਾ ਨਜ਼ਦੀਕ ਪਿੰਡ ਸੰਗਤਪੁਰਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ ਦੀ ਇਮਾਰਤ ਪੈ ਰਹੇ ਲੈਂਟਰ ਦੇ ਅਚਾਨਕ ਡਿੱਗਣ ਨਾਲ ਕਈ ਸ਼ਰਧਾਲੂ ਮਲਬੇ ਹੇਠਾਂ ਦੱਬੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਦਰਸ਼ਨ ਦਾਸ ਜੀ ਵਿਖੇ ਕਾਰ ਸੇਵਾ ਸੰਪਰਦਾਇ ਵੱਲੋਂ ਪਾਏ ਜਾ ਰਹੇ ਲੰਗਰ ਹਾਲ ਦੇ ਨਵੇਂ ਲੈਂਟਰ ਦੇ ਡਿੱਗਣ ਨਾਲ ਕਈ ਸ਼ਰਧਾਲੂ ਮਲਬੇ ਹੇਠਾਂ ਦੱਬੇ ਗਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ਤੇ ਪਹੁੰਚ ਗਏ। ਜੇ.ਸੀ.ਬੀ. ਮਸ਼ੀਨਾਂ ਅਤੇ ਹੋਰ ਸਾਧਨਾਂ ਰਾਹੀਂ ਮਲਬੇ ਨੂੰ ਪਾਸੇ ਕਰਕੇ ਬਚਾਅ ਕਾਰਜਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਹੁਣ ਤੱਕ 7 ਵਿਅਕਤੀਆਂ ਨੂੰ ਮਲਬੇ ਹੇਠੋ ਗੰਭੀਰ ਹਾਲਤ ਵਿੱਚ ਕੱਢ ਕੇ ਇਲਾਜ ਲਈ ਹਸਪਤਾਲ ਵਿਖੇ ਭੇਜਿਆ ਗਿਆ ਹੈ ਬਾਕੀ ਵਿਅਕਤੀਆਂ ਨੂੰ ਵੀ ਮਲਬੇ ਹੇਠੋਂ ਕੱਢਣ ਦੇ ਰਾਹਤ ਕਾਰਜ ਜਾਰੀ ਹਨ।
——————————————————————
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੇ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਨਾਮ ਤੇ ਯਾਤਰੀ ਨਿਵਾਸ (ਸਰਾਂ) ਦਾ ਨਾਮ ਰੱਖਿਆ
ਸ੍ਰੀ ਅੰਮ੍ਰਿਤਸਰ ਸਾਹਿਬ / 12 ਮਾਰਚ 2023/ ਹਰਜਿੰਦਰ ਸਿੰਘ ਬੱਡੂਵਾਲੀਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪਿਛਲੇ ਸਮੇਂ ਦੌਰਾਨ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਲੌਂਗੋਵਾਲ ਨੂੰ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ ਨਾਮ ਤੇ ਯਾਤਰੀ ਨਿਵਾਸ ਜਾਂ ਕਿਸੇ ਵੀ ਬਲਾਕ ਦਾ ਨਾਮ ਰੱਖਣ ਲਈ ਬੇਨਤੀ ਕੀਤੀ ਗਈ ਸੀ, ਸੋ ਉਸ ਸਮੇਂ ਪ੍ਰਧਾਨ ਸਾਹਿਬ ਵੱਲੋਂ ਵਿਸ਼ਵਾਸ ਦਵਾਇਆ ਗਿਆ ਸੀ ਕਿ ਜਲਦੀ ਹੀ ਯਾਤਰੀ ਨਿਵਾਸ ਜਿਹੜੇ ਨਵੇਂ ਬਣਾਏ ਜਾਣਗੇ ਉਹ ਭਗਤਾਂ ਦੇ ਨਾਮ ਤੇ ਨਾਮ ਰੱਖਿਆ ਜਾਵੇਗਾ। ਪ੍ਰੈਸ ਨੂੰ ਨੋਟ ਦਿੰਦੇ ਹੋਏ ਮੁੱਖ ਸੇਵਾਦਾਰ ਭਾਈ ਸਤਨਾਮ ਸਿੰਘ ਦਮਦਮੀ ਨੇ ਦੱਸਿਆ ਕਿ ਹੁਣ ਗੁਰਦੁਆਰਾ ਸ਼੍ਰੋਮਣੀ ਕਮੇਟੀ ਮੌਜੂਦਾ ਪ੍ਰਧਾਨ ਐਡਵੋਕੇਟ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਇਹ ਅਮਲੀ ਜਾਮਾ ਪਹਿਨਾਉਂਦੇ ਹੋਏ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ। ਜਿਨ੍ਹਾਂ ਨੇ ਸਾਡੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਹੋਇਆ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ ਨਾਮ ਤੇ ਯਾਤਰੀ ਨਿਵਾਸ (ਸਰਾਂ) ਦਾ ਨਾਂ ਰੱਖਿਆ ਗਿਆ ਹੈ।
ਭਾਈ ਸਤਨਾਮ ਸਿੰਘ ਦਮਦਮੀ ਨੇ ਆਖਿਆ ਕਿ ਅਸੀਂ ਸਮੂਹ ਭਗਤ ਨਾਮਦੇਵ ਭਾਈਚਾਰੇ ਵੱਲੋਂ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਸਮੂਹ ਅਹੁਦੇਦਾਰ ਅਤੇ ਮੁੱਖ ਸੇਵਾਦਾਰ ਭਾਈ ਸਤਨਾਮ ਸਿੰਘ ਦਮਦਮੀ, ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਭਾਈ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਪਰਮਜੀਤ ਸਿੰਘ ਖਾਲਸਾ, ਓ ਐਸ ਡੀ ਸ੍ਰ ਸਤਵੀਰ ਸਿੰਘ ਧਾਮੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਕੋਟਿਨ ਕੋਟ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਭਗਤਾਂ ਨੂੰ ਯਾਦ ਕੀਤਾ ਹੈ।
——————————————————————————–